ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮਾਂ ’ਚੋਂ ਇਕ ਗ੍ਰਿਫ਼ਤਾਰ

12/29/2023 4:06:46 PM

ਰੂਪਨਗਰ (ਵਿਜੇ)- ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ’ਚੋਂ ਸਦਰ ਪੁਲਸ ਰੂਪਨਗਰ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੀ ਤੇਜ਼ੀ ਨਾਲ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਰੂਪਨਗਰ ਤੋਂ ਘਨੌਲੀ ਰੋਡ ਅਤੇ ਬੱਸ ਅੱਡਾ ਆਲਮਪੁਰ ਨਾਕਾਬੰਦੀ ਦੌਰਾਨ ਮੌਜੂਦ ਸਨ। 

ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਜੋਕਿ ਪੀਲੀਆਂ ਪਲੇਟਾਂ ਵਾਲੀ ਟੈਕਸੀ ਕਾਰ ਮਾਰਕਾ ਔਰਾ ’ਚ ਜਾਅਲੀ ਕਰੰਸੀ ਸਪਲਾਈ ਕਰਨ ਦਾ ਕੰਮ ਕਰਦਾ ਹੈ ਅਤੇ ਇਸ ਜਾਅਲੀ ਕਰੰਸੀ ਤਿਆਰ ਕਰਨ ਲਈ ਇਸ ਨੇ ਸ਼ੀਲੂ(35) ਜੋਕਿ ਹਰਿਆਣਾ ਦਾ ਰਹਿਣ ਵਾਲਾ ਹੈ, ਨਾਲ ਮਿਲ ਕੇ ਕੰਪਿਊਟਰ, ਲੈਪਟਾਪ, ਪ੍ਰਿੰਟਰ, ਸਕੈਨਰ, ਡਾਈ ਰਾਹੀਂ ਜਾਅਲੀ ਕਰੰਸੀ ਬਣਾਉਣ ਦਾ ਧੰਦਾ ਕੀਤਾ ਹੋਇਆ ਹੈ, ਜਿਨਾਂ ਨੇ ਰਲ੍ਹ ਕੇ ਜਾਅਲੀ ਕਰੰਸੀ ਕਿਸੇ ਗੁਪਤ ਥਾਂ ’ਤੇ ਤਿਆਰ ਕਰਨ ਦਾ ਧੰਦਾ ਕੀਤਾ ਹੋਇਆ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਮੁਲਜ਼ਮ ਸਾਜਿਸ਼ ਤਹਿਤ ਪੰਜਾਬ ਦੇ ਪਿੰਡਾਂ ਹੋਰ ਕਸਬਿਆਂ ਅਤੇ ਸ਼ਹਿਰ ’ਚ ਜਾਅਲੀ ਕਰੰਸੀ ਸਪਲਾਈ ਕੀਤੀ ਅਤੇ ਭੋਲੇ-ਭਾਲੇ ਆਮ ਲੋਕਾਂ ਨਾਲ ਧੋਖਾਧੜੀ ਕੀਤੀ ਹੈ, ਜੋ ਅੱਜ ਵੀ ਰੂਪਨਗਰ ਖੇਤਰ ਵਿਖੇ ਪਿੰਡਾਂ ਦੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਜਾਅਲੀ ਕਰੰਸੀ ਸਪਲਾਈ ਕਰਨ ਲਈ ਰੂਪਨਗਰ ਤੋਂ ਕਟਲੀ ਰੋਡ ਰਾਹੀਂ ਆ ਰਿਹਾ ਹੈ। 

ਇਹ ਵੀ ਪੜ੍ਹੋ : ਉਡੀਕ ਖ਼ਤਮ: ਕੱਲ੍ਹ ਸਵੇਰੇ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ 'ਵੰਦੇ ਭਾਰਤ ਐਕਸਪ੍ਰੈੱਸ', ਮਿਲੇਗੀ ਖ਼ਾਸ ਸਹੂਲਤ

ਪੁਲਸ ਨੇ ਮੁਲਜ਼ਮ ਹਰਦਲਜੀਤ ਸਿੰਘ ਉਰਫ਼ ਦਲਜੀਤ ਪੁੱਤਰ ਵਜੀਰ ਸਿੰਘ ਵਾਸੀ ਪਿੰਡ ਵਕੀਲਾਵਾਲਾ ਜ਼ਿਲ੍ਹਾ ਫਿਰੋਜ਼ਪੁਰ ਹਾਲ ਵਾਸੀ ਕਿਰਾਏਦਾਰ ਟੀਚਰ ਕਾਲੋਨੀ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਦੂਜੇ ਮੁਲਜ਼ਮ ਸ਼ੀਲੂ ਵਾਸੀ ਹਰਿਆਣਾ ਦੀ ਭਾਲ ਤੇਜ ਕਰ ਦਿੱਤੀ ਹੈ। ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ :ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਅਮਰੀਕਾ ’ਚ ਭੋਗਪੁਰ ਦੇ ਵਿਅਕਤੀ ਦੀ ਦਰਦਨਾਕ ਮੌਤ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 


shivani attri

Content Editor

Related News