ਦੇਸੀ ਕੱਟੇ ਅਤੇ 2 ਜ਼ਿੰਦਾ ਰੌਂਦਾਂ ਸਮੇਤ 1 ਕਾਬੂ
Wednesday, Apr 05, 2023 - 01:31 PM (IST)

ਬੰਗਾ (ਚਮਨ ਲਾਲ/ਰਾਕੇਸ਼)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਇਕ ਦੇਸੀ ਕੱਟੇ ਅਤੇ 303 ਬੋਰ ਦੇ 02 ਜ਼ਿੰਦਾ ਰੋਂਦ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਉਹ ਸਮੇਤ ਏ. ਐੱਸ. ਆਈ. ਗੁਰਦੇਵ ਸਿੰਘ ਅਤੇ ਹੋਰ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਸਥਾਨਕ ਝਿੱਕਾ ਪੁਲੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਇਕ ਮੋਨਾ ਵਿਅਕਤੀ ਨਹਿਰ ਦੇ ਨਾਲ ਮਹਿਲ ਗਹਿਲਾ ਸਾਈਡ ਵੱਲੋਂ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਸਾਹਮਣੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਖੱਬੇ ਹੱਥ ਤੇਜ਼ੀ ਨਾਲ ਖੇਤਾਂ ਵੱਲ ਨੂੰ ਤੁਰ ਪਿਆ ਜਿਸ ਨੂੰ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਬਿਨਾਂਹ ’ਤੇ ਕਾਬੂ ਕਰ ਜਦੋਂ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰਜਿੰਦਰ ਸਿੰਘ ਉਰਫ਼ ਜਿੰਦੂ ਪੁੱਤਰ ਪਰਮਜੀਤ ਸਿੰਘ ਨਿਵਾਸੀ ਹੀਉਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ।
ਇਹ ਵੀ ਪੜ੍ਹੋ : ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦਾ ਵੱਡਾ ਬਿਆਨ, ਵਿਰੋਧੀ ਪਾਰਟੀਆਂ ਪੰਜਾਬ ਦਾ ਵਿਕਾਸ ਹੀ ਨਹੀਂ ਚਾਹੁੰਦੀਆਂ
ਉਨ੍ਹਾਂ ਦੱਸਿਆ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੁਆਰਾ ਪਹਿਣੀ ਹੋਈ ਪੈਂਟ ਦੀ ਖੱਬੀ ਡੱਬ ’ਚੋ ਇਕ ਦੇਸੀ ਕੱਟਾ ਸ਼ਾਖਤਾਕਾਰ ਆਮਦ ਬਰਾਮਦ ਹੋਇਆ। ਉਨ੍ਹਾਂ ਦੱਸਿਆ ਜਦੋਂ ਕੱਟੇ ਨੂੰ ਅਣਲੋਡ ਕੀਤਾ ਤਾਂ ਉਸ ’ਚੋਂ ਇਕ ਜ਼ਿੰਦਾ ਰੋਂਦ 303 ਬੋਰ ਅਤੇ ਇਕ ਰੋਂਦ 303 ਬੋਰ ਉਸ ਦੁਆਰਾ ਪਹਿਣੀ ਪੈਂਟ ਦੀ ਜੇਬ ’ਚੋਂ ਬਰਾਮਦ ਹੋਇਆ, ਜਿਸ ਨੂੰ ਕਾਬੂ ਕਰ ਅਗਲੀ ਕਾਰਵਾਈ ਲਈ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ 25-54-59 ਅਸਲਾ ਐਕਟ ਅਧੀਨ ਮਾਮਲਾ ਨੰਬਰ 27 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਡਾਕਟਰੀ ਜਾਂਚ ਉਪੰਰਤ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਖੇਤੀ ਉਤਪਾਦਨ ਲਈ ਚੰਗੀ ਖ਼ਬਰ, ਪੌਂਗ ਡੈਮ ਝੀਲ ’ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵਧਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।