ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
Saturday, Nov 21, 2026 - 05:27 PM (IST)
ਬੰਗਾ (ਅਰੋੜਾ)- ਥਾਣਾ ਸਦਰ ਬੰਗਾ ਪੁਲਸ ਦੁਆਰਾ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਅੱਗ ਬਾਲਣ ਵਾਲਾ ਇਕ ਛੋਟਾ ਲਾਈਟਰ ਅਤੇ 10 ਰੁਪਏ ਦੀ ਬਣਾਈ ਹੋਈ ਪਾਈਪ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਏ. ਐੱਸ. ਆਈ. ਨਰੇਸ਼ ਕੁਮਾਰ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਕਰਦੇ ਹੋਏ ਥਾਣਾ ਸਦਰ ਤੋਂ ਪਿੰਡ ਮੱਲੂਪੋਤਾ ਤੋਂ ਪਿੰਡ ਲੱਖਪੁਰ ਸਾਈਡ ਵੱਲ ਨੂੰ ਜਾ ਰਹੇ ਸਨ। ਉਨ੍ਹਾਂ ਨੇ ਦੱਸਿਆ ਜਿਵੇਂ ਹੀ ਉਨ੍ਹਾਂ ਦੀ ਪੁਲਸ ਪਾਰਟੀ ਦੀ ਗੱਡੀ ਲੱਖਪੁਰ ਦੇ ਸ਼ੈਲਰ ਨੇੜੇ ਪੁੱਜੀ ਤਾਂ ਸ਼ੈਲਰ ਦੇ ਨਾਲ ਵਾਲੇ ਪਲਾਟ ਦੇ ਗੇਟ ਦੇ ਅੱਗੇ ਇਕ ਮੋਨਾ ਨੌਜਵਾਨ ਬੈਠਾ ਹੱਥ ਵਿੱਚ ਫੜੇ ਹੋਏ ਲਾਈਟਰ ਨਾਲ ਅੱਗ ਬਾਲ ਕਿਸੇ ਪ੍ਰਕਾਰ ਦਾ ਧੂੰਆਂ ਸੁੰਘਦਾ ਹੋਇਆ ਵਿਖਾਈ ਦਿੱਤਾ।
ਇਹ ਵੀ ਪੜ੍ਹੋ: 'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
ਜੋ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ 'ਚ ਫੜਿਆ ਸਮਾਨ ਨਜ਼ਦੀਕ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਮੌਕੇ ਤੋਂ ਖਿਸਕਣ ਲੱਗਾ, ਜਿਸ 'ਤੇ ਸ਼ੱਕ ਪੈਣ ਤੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਬਹੁਤ ਹੀ ਚੁਸਤੀ ਨਾਲ ਕਾਬੂ ਕੀਤਾ।
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਪਰੋਤਕ ਨੌਜਵਾਨ ਦੀ ਪਛਾਣ ਨਰਿੰਦਰ ਪਾਲ ਪੁੱਤਰ ਰਾਮ ਪਾਲ ਨਿਵਾਸੀ ਪਿੰਡ ਹੀਉ ,ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ, ਜਿਸ ਨੇ ਪੁਲਸ ਪਾਰਟੀ ਨੂੰ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਸ ਸਥਾਨ ਤੇ ਲੁੱਕ ਕੇ ਨਸ਼ੇ ਦਾ ਹੀ ਸੇਵਨ ਕਰ ਰਿਹਾ ਸੀ। ਜਿਸ ਉਪਰੰਤ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਘਾਹ ਫੂਸ ਵੱਲ ਨੂੰ ਸੁੱਟੇ ਹੋਏ ਸਾਮਾਨ ਜਿਸ 'ਚ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ ਅੱਗ ਬਾਲਣ ਵਾਲਾ ਛੋਟਾ ਲਾਈਟਰ ਅਤੇ 10 ਰੁਪਏ ਦੀ ਬਣਾਈ ਹੋਈ ਪਾਈਪ ਬਰਾਮਦ ਕੀਤੀ ਅਤੇ ਉਪਰੋਤਕ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
