ਰਾਹੋਂ ਵਿਖੇ ਨਾਜਾਇਜ਼ ਮਾਈਨਿੰਗ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ, 2 ਟਰਾਲੀਆਂ ਬਰਾਮਦ
Sunday, Aug 13, 2023 - 12:20 PM (IST)

ਰਾਹੋਂ (ਪ੍ਰਭਾਕਰ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਸ਼ਿਕਾਇਤ ਮਿਲਣ ਉਪਰੰਤ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਰਤਨਾਨਾ ਵਿਖੇ ਦਰਿਆ ’ਚ ਪੁਲਸ ਅਧਿਕਾਰੀਆਂ ਨਾਲ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 2 ਟਰਾਲੀਆਂ ਸਮੇਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪਿੰਡ ਰਤਨਾਨਾ ਵਿਖੇ ਬਰਸਾਤ ਤੋਂ ਬਾਅਦ ਭਾਰੀ ਮਾਤਰਾ ਵਿਚ ਰੇਤ ਰੁੜ੍ਹ ਕੇ ਆਈ ਹੋਈ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਮਾਈਨਿੰਗ ਮਾਫ਼ੀਆ ਵੱਲੋਂ ਰੇਤ ਦਰਿਆ ’ਚੋਂ ਇਕੱਠੀ ਕਰਕੇ ਟਿੱਪਰ ਟਰਾਲੀਆਂ ਰਾਹੀਂ ਦੂਜੇ ਸ਼ਹਿਰਾਂ ’ਚ ਸਪਲਾਈ ਕੀਤੀ ਜਾ ਰਹੀ ਹੈ। ਸੂਚਨਾ ਮਿਲਣ ਉਪਰੰਤ ਜਦੋਂ ਉਨ੍ਹਾਂ ਦਰਿਆ ’ਚ ਰੇਡ ਕੀਤੀ ਤਾਂ ਪਾਇਆ ਕਿ ਮਾਈਨਿੰਗ ਮਾਫ਼ੀਆ ਵੱਲੋਂ ਦਰਿਆ ’ਚੋਂ ਰੇਤ ਇਕੱਠੀ ਕਰਕੇ ਇਕ ਡੰਪ ਬਣਾਇਆ ਗਿਆ ਸੀ। ਇਸ ਡੰਪ ਨਾਲ 2 ਟਰਾਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ-ਆਜ਼ਾਦੀ ਦਿਹਾੜੇ 'ਤੇ ਤੀਜੀ ਅੱਖ ਨਾਲ ਰਹੇਗੀ ਜਲੰਧਰ ਸ਼ਹਿਰ ’ਤੇ ਨਜ਼ਰ, ਅਧਿਕਾਰੀਆਂ ਨੂੰ ਮਿਲੇ ਇਹ ਸਖ਼ਤ ਹੁਕਮ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਨਾਜਾਇਜ਼ ਮਾਈਨਿੰਗ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੁਲਸ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਦਿਨ-ਰਾਤ ਚੈਕਿੰਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਦੇ ਨਾਲ ਦਰਿਆ ਦੇ ਕੰਢੇ ਬੰਨ੍ਹ ਵੀ ਖ਼ਰਾਬ ਹੋ ਜਾਂਦੇ ਹਨ, ਜਿਸ ਨਾਲ ਪਾਣੀ ਜ਼ਿਆਦਾ ਮਾਤਰਾ ’ਚ ਆਉਣ ’ਤੇ ਬੰਨ ਦੇ ਟੁੱਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਚ. ਓ. ਰਾਹੋਂ ਪੰਕਜ ਸ਼ਰਮਾ ਅਤੇ ਨਾਇਬ ਤਹਿਸੀਲਦਾਰ ਵਿਜੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ-ਜਲੰਧਰ ਤੋਂ ਵੱਡੀ ਖ਼ਬਰ, ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਦੀ ਉਸਾਰੀ ਮੌਕੇ 60 ਫੁੱਟ ਡੂੰਘੇ ਬੋਰ ’ਚ ਡਿੱਗਿਆ ਇੰਜੀਨੀਅਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ