ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੂ ਮਾਮਲਾ ਦਰਜ

Saturday, Nov 23, 2024 - 05:34 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਕਾਬੂ ਮਾਮਲਾ ਦਰਜ

ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਨੇ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਏ. ਐੱਸ. ਆਈ. ਪ੍ਰੇਮ ਲਾਲ ਅਤੇ ਹੋਰ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੋਰਾਨ ਥਾਣਾ ਸਿਟੀ ਬੰਗਾ ਤੋਂ ਸਬਜ਼ੀ ਮੰਡੀ ਤੋਂ ਹੁੰਦੇ ਹੋਏ ਸੂਆ ਪੁੱਲੀ ਨਹਿਰ ਪਿੰਡ ਹੱਪੋਵਾਲ ਸਾਈਡ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਜਦੋਂ ਉਹ ਸੂਆ ਪੁੱਲੀ ਨਹਿਰ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਪਿੰਡ ਹੱਪੋਵਾਲ ਸਾਇਡ ਵੱਲੋਂ ਇਕ ਮੋਨਾ ਨੌਜਵਾਨ ਵਿਅਕਤੀ ਪੈਂਦਲ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਤੋਂ ਪੁਲਸ ਪਾਰਟੀ ਨੂੰ ਆਉਂਦਾ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜ੍ਹਿਆ ਇਕ ਮੋਮੀ ਵਜਨਦਾਰ ਲਿਫ਼ਾਫ਼ਾ ਆਪਣੇ ਖੱਬੇ ਪਾਸੇ ਉੱਘੇ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ।

ਇਸ ਦੇ ਬਾਅਦ ਉਹ ਆਪ ਤੇਜ਼ੀ ਨਾਲ ਨਹਿਰੋ-ਨਹਿਰ ਪਿੰਡ ਖਟਕੜ ਖੁਰਦ ਵੱਲ ਨੂੰ ਭੱਜਣ ਲੱਗਾ, ਜਿਸ ਨੂੰ ਉਨਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਕਾਬੂ ਕੀਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੋਰਾਨ ਉਕਤ ਦੀ ਪਛਾਣ ਜਤਿੰਦਰ ਕੁਮਾਰ ਉਰਫ ਸੋਨੂੰ ਪੁੱਤਰ ਤਾਵੇਰ੍ਰਸ਼ ਕੁਮਾਰ ਨਿਵਾਸੀ ਮਕਾਨ ਨੰਬਰ 321 ਵਾਰਡ ਨੰਬਰ 1 ਵਾਲਮੀਕਿ ਮੁੱਹਲਾ ਥਾਣਾ ਸਿਟੀ ਬੰਗਾ ਵੱਜੋ ਹੋਈ। ਉਨ੍ਹਾਂ ਦੱਸਿਆ ਜਦੋਂ ਉਸ ਦੁਆਰਾ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋ 3 ਪੱਤੇ ਨਸ਼ੀਲੀਆਂ ਗੋਲ਼ੀਆਂ ਦੇ ਬਰਾਮਦ ਹੋਏ। ਜਿਸ ਉਪੰਰਤ ਉਕਤ ਨੂੰ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਔਰਤਾਂ ਦੀ ਰਸੋਈ ਦਾ ਤੜਕਾ ਹੋਇਆ ਮਹਿੰਗਾ, ਅਸਮਾਨੀ ਚੜ੍ਹੇ ਸਬਜ਼ੀਆਂ ਤੇ ਫਲਾਂ ਦੇ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News