ਜੂਆ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ

09/17/2023 6:44:56 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਜੂਆ ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 630 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ਵਿਚ ਘਾਹ ਮੰਡੀ ਵਿਖੇ ਮੌਜੂਦ ਸੀ ਕਿ ਪੁਲਸ ਦੇ ਇਕ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਅਮਿਤ ਕੁਮਾਰ ਵਾਸੀ ਨਵਾਂਸ਼ਹਿਰ ਆਪਣੇ ਘਰ ਦੇ ਆਲੇ-ਦੁਆਲੇ ਘੁੰਮ ਕੇ ਲੋਕਾਂ ਨੂੰ ਨੰਬਰ ਨਿਕਲਣ ’ਤੇ 1 ਰੁਪਏ ਬਦਲੇ 60 ਰੁਪਏ ਦੇਣ ਦਾ ਲਾਲਚ ਦੇ ਕੇ ਜੂਆ ਖੇਡਣ ਲਈ ਉਤਸ਼ਾਹਤ ਕਰ ਰਿਹਾ ਹੈ। 

ਇਹ ਵੀ ਪੜ੍ਹੋ-  ਜਲੰਧਰ 'ਚ ਇਕ ਹੋਰ ਸਪਾ ਸੈਂਟਰ 'ਚ ਪੁਲਸ ਦੀ ਰੇਡ, ਮਹਿਲਾ ਮੈਨੇਜਰ ਸਣੇ 5 ਲੋਕ ਗ੍ਰਿਫ਼ਤਾਰ, ਇੰਝ ਹੁੰਦਾ ਸੀ ਕਾਲਾ ਧੰਦਾ

ਪੁਲਸ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਰੇਡ ਕਰਕੇ ਪੁਲਸ ਨੇ ਉਕਤ ਅਮਿਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 630 ਰੁਪਏ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ। ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰੀ ਅਣਹੋਣੀ, ਪਾਣੀ 'ਚ ਰੁੜਿਆ ਜਲੰਧਰ ਦਾ ਮੁੰਡਾ, ਵੇਖੋ ਖ਼ੌਫ਼ਨਾਕ ਵੀਡੀਓ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri