ਜੂਆ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
Friday, Oct 03, 2025 - 11:32 AM (IST)

ਹੁਸ਼ਿਆਰਪੁਰ (ਰਾਕੇਸ਼)- ਥਾਣਾ ਸਦਰ ਪੁਲਸ ਨੇ ਜੂਆ ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਬਲਬੀਰ ਸਿੰਘ ਆਪਣੇ ਸਾਥੀ ਕਰਮਚਾਰੀਆਂ ਨਾਲ ਆਦਮਵਾਲ ਵਿਚ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਚਿਤ ਢੀਂਗਰਾ ਪੁੱਤਰ ਅੰਮ੍ਰਿਤ ਢੀਂਗਰਾ, ਵਾਸੀ ਦਸਮੇਸ਼ ਨਗਰ, ਲੁਧਿਆਣਾ ਡਿਵੀਜ਼ਨ ਨੰਬਰ 6, ਆਦਮਵਾਲ ਥਾਣਾ ਸਦਰ, ਆਪਣੀ ਕਿਰਾਏ ਦੀ ਦੁਕਾਨ ਦੇ ਬਾਹਰ ਖੜ੍ਹਾ ਹੈ ਅਤੇ ਸ਼ਰੇਆਮ ਦੜੇ-ਸੱਟੇ ਦਾ ਧੰਦਾ ਕਰ ਰਿਹਾ ਹੈ। ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਏ. ਐੱਸ. ਆਈ. ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਮਿਲ ਕੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਸੱਟਾ ਲਗਾਉਂਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ। ਉਸ ਤੋਂ 7,790 ਰੁਪਏ ਬਰਾਮਦ ਕੀਤੇ ਗਏ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਹਸਪਤਾਲ ’ਚ ਦਾਖ਼ਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8