5 ਕਿੱਲੋ ਗ੍ਰਾਮ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Friday, Apr 18, 2025 - 04:43 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 5 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਸ਼ਪਾਲ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਥਾਣਾ ਸਦਰ ਤੋਂ ਪਿੰਡ ਹਿਆਲਾ ਹੁੰਦੇ ਹੋਏ ਨਹਿਰ ਸਾਈਡ ਤੋਂ ਪਿੰਡ ਕਰਿਆਮ ਵੱਲ ਜਾ ਰਹੀ ਸੀ ਕਿ ਰਸਤੇ ਵਿੱਚ ਦੂਜੀ ਸਾਈਡ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਥੈਲਾ ਥੱਲ੍ਹੇ ਰੱਖ ਕੇ ਬੱਚ ਕੇ ਨਿਕਲਨ ਦਾ ਯਤਨ ਕਰਨ ਲੱਗਾ।
ਇਹ ਵੀ ਪੜ੍ਹੋ: ਹੰਸ ਰਾਜ ਹੰਸ ਦੇ ਘਰ ਪਹੁੰਚੇ ਗਾਇਕ ਗੁਰਦਾਸ ਮਾਨ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
ਮੌਕੇ ਉਤੇ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਜਦੋਂ ਥੈਲੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 5 ਕਿੱਲੋ ਗ੍ਰਾਮ ਡੌਡਾ ਚੂਰਾ ਪੋਸਰਾਮਦ ਹੋਇਆ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਕਪਿਲ ਰਾਮ ਉਰਫ਼ ਮੋਟਾ ਪੁੱਤਰ ਮਹਿੰਗਾ ਰਾਮ ਨਿਵਾਸੀ ਪਿੰਡ ਲੰਗੜੋਆ ਦੇ ਤੌਰ ’ਤੇ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਪਹਿਲਾਂ ਹੀ 4 ਪੁਲਸ ਕੇਸ ਦਰਜ ਹਨ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਾਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e