500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ
Tuesday, Jul 09, 2024 - 06:34 PM (IST)
![500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ, ਮਾਮਲਾ ਦਰਜ](https://static.jagbani.com/multimedia/2024_6image_13_04_028391694arrested.jpg)
ਬੰਗਾ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਚੌਧਰੀ ਨੰਦ ਲਾਲ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਤੋਂ ਪਿੰਡ ਹੱਪੋਵਾਲ, ਜੰਡਿਆਲਾ ਹੁੰਦੇ ਹੋਏ ਪਿੰਡ ਬਾਹੜੋਵਾਲ ਰਾਹੀਂ ਬੰਗਾ ਜਲੰਧਰ ਮੁੱਖ ਮਾਰਗ ਵੱਲ ਨੂੰ ਆ ਰਹੇ ਸਨ।
ਜਿਵੇਂ ਹੀ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਬਾਹੜੋਵਾਲ ਤੋਂ ਬੰਗਾ ਸਾਈਡ ਵੱਲ ਨੂੰ ਮੁੜੀ ਤਾਂ ਸਾਹਮਣੇ ਬੰਗਾ ਸਾਈਡ ਵੱਲੋਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਆਪਣੇ ਹੱਥ ਵਿਚ ਇਕ ਮੋਮੀ ਲਿਫ਼ਾਫ਼ਾ ਫੜਿਆ ਹੋਇਆ ਸੀ। ਉਕਤ ਵਿਅਕਤੀ ਸਾਹਮਣੇ ਤੋਂ ਪੁਲਸ ਦੀ ਗੱਡੀ ਨੂੰ ਆਉਂਦੀ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ’ਚ ਫੜ੍ਹਿਆ ਲਿਫ਼ਾਫ਼ਾ ਸੜਕ ਕਿਨਾਰੇ ਉੱਘੇ ਘਾਹ ਫੂਸ ਵੱਲ ਸੁੱਟ ਦਿੱਤਾ।
ਇਹ ਵੀ ਪੜ੍ਹੋ- ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਹਲਕੇ ਦੀ ਸੀਟ, ਦਾਅ 'ਤੇ ਲੱਗੀ ਦਿੱਗਜਾਂ ਦੀ ਸਾਖ਼
ਏ. ਐੱਸ. ਆਈ. ਲਖਵੀਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਸ਼ੁਰੂਆਤੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਬੂਟਾ ਸਿੰਘ ਪੁੱਤਰ ਜਗਦੀਸ਼ ਰਾਮ ਨਿਵਾਸੀ ਜੰਡਿਆਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਜੋ ਹੋਈ। ਜਦੋਂ ਉਸ ਵੱਲੋਂ ਸੜਕ ਕਿਨਾਰੇ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋਂ 500 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਈ। ਉਪੰਰਤ ਉਕਤ ਵਿਅਕਤੀ ਨੂੰ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 64 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।