60 ਕਿਲੋ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
Friday, Sep 23, 2022 - 05:47 PM (IST)

ਬੰਗਾ (ਚਮਨ/ਰਾਕੇਸ਼)- ਥਾਣਾ ਸਦਰ ਬੰਗਾ ਪੁਲਸ ਵੱਲੋਂ 60 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਥਾਂਦੀਆ ਮੌਜੂਦ ਸਨ। ਉਨ੍ਹਾਂ ਨੂੰ ਆਦਰਸ਼ ਸਕੂਲ ਪਿੰਡ ਖਟਕੜ ਕਲਾਂ ਸਾਈਡ ਤੋਂ ਇਕ ਮਾਰੂਤੀ ਕਾਰ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਇਕ ਸਰਦਾਰ ਵਿਅਕਤੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਕਪੂਰਥਲਾ 'ਚ ਰੇਡ ਕਰਨ ਆਈ ਫਿਰੋਜ਼ਪੁਰ ਦੀ ਪੁਲਸ ਨੂੰ ਪਈਆਂ ਭਾਜੜਾਂ, ਔਰਤ ਨੇ ਕੀਤਾ ਹਾਈਵੋਲਟੇਜ ਡਰਾਮਾ
ਕਾਰ ਚਾਲਕ ਨੇ ਜਿਵੇਂ ਹੀ ਸਾਹਮਣੇ ਪੁਲਸ ਪਾਰਟੀ ਨੂੰ ਵੇਖਿਆ ਤਾਂ ਉਹ ਘਬਰਾ ਗਿਆ ਅਤੇ ਉਹ ਆਪਣੀ ਗੱਡੀ ਨੂੰ ਪਿਛਾਂਹ ਨੂੰ ਮੋੜਨ ਲੱਗਾ ਪਰ ਉਸ ਦੀ ਕਾਰ ਅਚਾਨਕ ਬੰਦ ਹੋ ਗਈ। ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਬਿਨਾਂਹ ’ਤੇ ਕਾਬੂ ਕਰ ਉਸ ਦਾ ਨਾਂ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਰੇਸ਼ਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਗੋਬਿੰਦਪੁਰ ਦੱਸਿਆ। ਜਦੋਂ ਉਕਤ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 60 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਹੋਏ। ਉਸ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: NGT ਤੋਂ ਬਾਅਦ ਮਾਨ ਸਰਕਾਰ ਨੂੰ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ