75 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

Sunday, Jul 21, 2024 - 06:50 PM (IST)

75 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਦਰ ਬੰਗਾ ਪੁਲਸ ਨੇ 75 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਰਾਮ ਪਾਲ ਸਮੇਤ ਪੁਲਸ ਪਾਰਟੀ ਪਿੰਡ ਖਮਾਚੋਂ ਤੋ ਪਿੰਡ ਮਾਹਲ ਗਹਿਲਾ ਵਾਲੀ ਪੁਲੀ ’ਤੇ ਨਾਕਾਬੰਦੀ ਕਰ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਪੜਤਾਲ ਕਰ ਰਹੇ ਸਨ। ਇਸ ਦੌਰਾਨ ਇਕ ਚਿੱਟੇ ਰੰਗ ਦੀ ਕਾਰ ਪਿੰਡ ਮਾਹਲ ਗਹਿਲਾ ਵੱਲੋਂ ਆਉਂਦੀ ਵਿਖਾਈ ਦਿੱਤੀ, ਜਿਸ ਨੂੰ ਐੱਸ. ਆਈ. ਨੇ ਰੁਕਣ ਦਾ ਇਸ਼ਾਰਾ ਕੀਤਾ ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਦੋ ਕਾਰਾਂ ਦੀ ਹੋਈ ਭਿਆਨਕ ਟੱਕਰ 'ਚ ਉੱਡੇ ਗੱਡੀਆਂ ਦੇ ਪਰਖੱਚੇ

ਕਾਰ ਚਾਲਕ ਨੇ ਆਪਣਾ ਨਾਮ ਅਵਤਾਰ ਸਿੰਘ ਉਰਫ਼ ਲਾਡੀ ਪੁੱਤਰ ਪਰਮਜੀਤ ਸਿੰਘ ਨਿਵਾਸੀ ਸਰਹਾਲਾ ਕਲਾਂ ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਦੋਂ ਐੱਸ. ਆਈ. ਵੱਲੋਂ ਉਕਤ ਕਾਰ ਦੇ ਅੰਦਰ ਹੈਂਡ ਬ੍ਰੇਕ ਦੇ ਨਾਲ ਬਣੇ ਸਥਾਨ ’ਤੇ ਟਾਰਚ ਮਾਰੀ ਤਾਂ ਉਨ੍ਹਾਂ ਨੂੰ ਇਕ ਲਿਫ਼ਾਫ਼ੇ ਵਿਚ ਨਸ਼ੀਲਾ ਪਦਾਰਥ ਪਿਆ ਵਿਖਾਈ ਦਿੱਤਾ, ਜਿਸ ਬਾਰੇ ਐੱਸ. ਆਈ. ਨੇ ਕਾਰ ਦੇ ਡਰਾਈਵਰ ਨੂੰ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਕਤ ਪਦਾਰਥ ਹੈਰੋਈਨ ਹੈ, ਜਿਸ ਦਾ ਭਾਰ ਕਰਨ ’ਤੇ ਉਹ 75 ਗ੍ਰਾਮ ਨਿਕਲਿਆ। ਮੁਲਜ਼ਮ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਾਰ 'ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News