ਦਸੂਹਾ ਪੁਲਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ
Sunday, Jan 25, 2026 - 04:42 PM (IST)
ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਦਸੂਹਾ ਥਾਣੇ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਦੇ ਨਾਲ ਐੱਸ. ਡੀ. ਐੱਮ. ਚੌਕ ਦਸੂਹਾ ਤੋਂ ਹੁਸ਼ਿਆਰਪੁਰ ਰੋਡ 'ਤੇ ਸ਼ੱਕੀ ਵਿਅਕਤੀਆਂ ਲਈ ਗਸ਼ਤ ਅਤੇ ਵਾਹਨਾਂ ਦੀ ਜਾਂਚ ਕਰ ਰਿਹਾ ਸੀ ਤਾਂ ਬੀ. ਐੱਸ. ਐੱਨ. ਐੱਲ. ਦਫ਼ਤਰ ਨੇੜੇ ਸੜਕ ਕਿਨਾਰੇ ਇਕ ਵਿਅਕਤੀ ਨੂੰ ਖੜ੍ਹਾ ਵੇਖਿਆ ਤਾਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਇਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੋਬਿੰਦ ਕੁਮਾਰ ਸੱਭਰਵਾਲ ਵਾਰਡ ਨੰਬਰ 11, ਗੜ੍ਹਦੀਵਾਲਾ ਵੱਜੋ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੁੱਧ ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ ਤੋਂ ਘਰ ਜਾ ਰਹੀਆਂ ਭੂਆ-ਭਤੀਜੀ ਨਾਲ ਵੱਡਾ ਹਾਦਸਾ, ਭਤੀਜੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
