ਚੋਰੀਸ਼ੁਦਾ ਮੋਟਰਸਾਈਕਲ ਸਣੇ 1 ਮੁਲਜ਼ਮ ਆਇਆ ਪੁਲਸ ਅੜਿੱਕੇ
Monday, Mar 06, 2023 - 04:17 PM (IST)

ਟਾਂਡਾ ਉੜਮੁੜ (ਪੰਡਿਤ, ਮੋਮੀ, ਜਸਵਿੰਦਰ, ਕੁਲਦੀਸ਼, ਸ਼ਰਮਾ)-ਟਾਂਡਾ ਪੁਲਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ 1 ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ., ਮਨਿੰਦਰ ਕੌਰ ਦੀ ਟੀਮ ਵੱਲੋਂ ਬਿਜਲੀ ਘਰ ਚੌਂਕ ਟਾਂਡਾ ਨਜ਼ਦੀਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਬਰਿਆਣਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਸ੍ਰੀ ਅਨੰਦਪੁਰ ਸਾਹਿਬ, ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਸਰਕਾਰੀ ਹਸਪਤਾਲ ਚੌਕ ’ਤੇ ਗਸ਼ਤ ਦੌਰਾਨ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਉਸਨੂੰ ਵੇਚਣ ਬੁੱਲ੍ਹੋਵਾਲ ਤੋਂ ਟਾਂਡਾ ਵੱਲ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਕੀਤੀ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਮੋਟਰਸਾਈਕਲ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ ਅਤੇ ਉਹ ਚੋਰੀ ਦਾ ਨਿਕਲਿਆ। ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਉਸ ਨੇ ਇਹ ਚੋਰੀ ਕੀਤਾ ਹੈ ਅਤੇ ਉਹ ਟਾਂਡਾ ਕਿਸੇ ਗਾਹਕ ਨੂੰ ਵੇਚਣ ਜਾ ਰਿਹਾ ਸੀ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਵਿਖੇ ਮੇਲੇ ਦੇ ਤੀਜੇ ਦਿਨ ਲੱਖਾਂ ਦੀ ਤਦਾਦ 'ਚ ਸੰਗਤਾਂ ਗੁਰੂ ਘਰਾਂ 'ਚ ਹੋਈਆਂ ਨਤਮਸਤਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।