CIA ਸਟਾਫ਼ ਪੁਲਸ ਵੱਲੋਂ ਇਕ ਦੇਸੀ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਸਣੇ ਇਕ ਵਿਅਕਤੀ ਕਾਬੂ

Monday, Jun 10, 2024 - 02:43 PM (IST)

CIA ਸਟਾਫ਼ ਪੁਲਸ ਵੱਲੋਂ ਇਕ ਦੇਸੀ ਪਿਸਤੌਲ ਤੇ 2 ਜ਼ਿੰਦਾ ਕਾਰਤੂਸ ਸਣੇ ਇਕ ਵਿਅਕਤੀ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਇਕ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਅਪਰਾਧਕ ਕਿਸਮ ਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਮਹਿੰਦੀਪੁਰ ਵੱਲ ਜਾ ਰਹੀ ਸੀ ਕਿ ਬਾਈਪਾਸ ਮਹਾਲੋਂ ਪਹੁੰਚਣ ’ਤੇ ਇਕ ਮੁਖਬਰ ਖ਼ਾਸ ਨੇ ਠੋਸ ਸੂਚਨਾ ਦਿੱਤੀ ਕਿ ਦੀਪਕ ਉਰਫ਼ ਭੱਟੀ ਪੁੱਤਰ ਬਿੰਦਰ ਵਾਸੀ ਪਿੰਡ ਖੋਜਾ ਥਾਣਾ ਰਾਹੋਂ ਜਿਸ ਕੋਲ ਨਾਜਾਇਜ਼ ਅਸਲਾ ਹੈ, ਜੋਕਿ ਕਾਲੇ ਰੰਗ ਦੀ ਚੰਡੀਗੜ੍ਹ ਨੰਬਰ ਵਾਲੀ ਇਕ ਥਾਰ ਜੀਪ ਵਿਚ ਰਾਹੋਂ-ਨਵਾਂਸ਼ਹਿਰ ਦੇ ਖੇਤਰ ਵਿਚ ਘੁੰਮ ਰਿਹਾ ਹੈ, ਜਿਸ ਨੇ ਥਾਰ-ਜੀਪ ਵਿੱਚ ਗੜ੍ਹਸ਼ੰਕਰ ਵੱਲ ਜਾਣਾ ਹੈ।

ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਕਤ ਸੂਚਨਾ ’ਤੇ ਕਾਰਵਾਈ ਕਰਦਿਆਂ ਸੀ. ਆਈ .ਏ. ਸਟਾਫ਼ ਪੁਲਸ ਨੇ ਮੁਲਜ਼ਮ ਦੀਪਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਇਕ ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News