ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
Thursday, May 18, 2023 - 06:27 PM (IST)

ਬੰਗਾ (ਚਮਨ ਲਾਲ/ ਰਾਕੇਸ਼)- ਥਾਣਾ ਸਦਰ ਬੰਗਾ ਪੁਲਸ ਵੱਲੋਂ 100 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਮਨਜੀਤ ਸਿੰਘ ਸਮੇਤ ਹੋਰ ਪੁਲਸ ਪਾਰਟੀ ਪਿੰਡ ਲੱਖਪੁਰ ਮੌਜੂਦ ਸਨ। ਜਦੋਂ ਉਨ੍ਹਾਂ ਵੱਲੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕਿਆ ਤਾਂ ਉਸ ਪਾਸੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਸ਼ੁਰੂਆਤੀ ਪੁੱਛਗਿੱਛ ’ਤੇ ਕਾਬੂ ਕੀਤੇ ਨੌਜਵਾਨ ਦੀ ਪਛਾਣ ਦਾਰਾ ਰਾਮ ਉਰਫ਼ ਟਾਟਾ ਪੁੱਤਰ ਮੀਤ ਰਾਮ ਨਿਵਾਸੀ ਲੱਖਪੁਰ ਵਜੋਂ ਹੋਈ, ਜਿਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਥਾਣਾ ਸਦਰ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 41 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।