ਸੁਲਤਾਨਪੁਰ ਲੋਧੀ ਵਿਖੇ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Friday, Aug 04, 2023 - 12:50 PM (IST)

ਸੁਲਤਾਨਪੁਰ ਲੋਧੀ ਵਿਖੇ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ (ਧੰਜੂ)- ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਰਮਨਿੰਦਰ ਸਿੰਘ ਪੀ. ਪੀ. ਐੱਸ. ਪੁਲਸ ਕਪਤਾਨ ਇਨਵੈਸਟੀਗੇਸ਼ਨ ਕਪੂਰਥਲਾ ਅਤੇ ਡੀ. ਐੱਸ. ਪੀ. ਬਬਨਦੀਪ ਸਿੰਘ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆਂ ਦੀ ਯੋਗ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 170 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜਸਪਾਲ ਸਿੰਘ ਥਾਣਾ ਤਲਵੰਡੀ ਚੌਧਰੀਆਂ ਦੀ ਰਹੁੱਨਮਈ ਹੇਠ ਏ. ਐੱਸ. ਆਈ. ਗੁਰਮੇਲ ਸਿੰਘ ਪੁਲਸ ਸਮੇਤ ਗਸ਼ਤ ਦੌਰਾਨ ਧੁੱਸੀ ਬੰਨ੍ਹ ਨੱਥੂਪੁਰ, ਬਾਜਾ, ਮਹਿਰਵਾਲਾ ਨੂੰ ਜਾ ਰਹੇ ਸਨ। ਜਦੋਂ ਧੁੱਸੀ ਬੰਨ੍ਹ ਪਿੰਡ ਨੱਥੂਪੁਰ ਦੇ ਨੇੜੇ ਪੁੱਜੇ ਤਾਂ ਇਕ ਵਿਅਕਤੀ ਖੜ੍ਹਾ ਵਿਖਾਈ ਦਿੱਤਾ। ਜਿਸ ਨੇ ਪੁਲਸ ਨੂੰ ਵੇਖ ਕੇ ਆਪਣੀ ਪੇਂਟ ਦੀ ਜੇਬ ਵਿਚੋਂ ਇਕ ਲਿਫ਼ਾਫ਼ਾ ਕੱਢ ਕੇ ਸੁੱਟਿਆ। ਪੁਲਸ ਨੇ ਲਿਫ਼ਾਫ਼ਾ ਅਤੇ ਸੁੱਟਣ ਵਾਲੇ ਵਿਅਕਤੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਬਲਬੀਰ ਸਿੰਘ ਵਾਸੀ ਕੁਤਬੇਵਾਲ ਦੱਸਿਆ। ਦੋਸ਼ੀ ਵੱਲੋਂ ਸੁੱਟਿਆ ਗਿਆ ਪਲਾਸਟਿਕ ਦਾ ਲਿਫ਼ਾਫ਼ੇ ਵਿਚੋਂ 170 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਦੋਸ਼ੀ ਲਵਪ੍ਰੀਤ ਸਿੰਘ ਖ਼ਿਲਾਫ਼ 22-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਜਲੰਧਰ: ਅਧਿਆਪਕ ਨੇ ਨਾਬਾਲਗ ਵਿਦਿਆਰਥਣ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਣ 'ਤੇ ਖੁੱਲ੍ਹਿਆ ਭੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News