ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

Saturday, Jul 27, 2024 - 06:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ, ਜਸਵਿੰਦਰ)-ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਚੰਡੀਗੜ੍ਹ ਕਾਲੋਨੀ ਨੇੜੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ।

ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਅਮਰਜੀਤ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੀਤ ਲਾਲ ਜੀਤਾ ਪੁੱਤਰ ਪਿਆਰਾ ਲਾਲ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਦੇ ਰੂਪ ਵਿਚ ਹੋਈ ਹੈ।ਪੁਲਸ ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਨਸ਼ੇ ਵਾਲੀਆਂ 150 ਗੋਲ਼ੀਆਂ ਬਰਾਮਦ ਕਰਕੇ ਦੋਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਮਸ਼ਹੂਰ ਇੰਪੀਰੀਅਲ ਮੈਡੀਕਲ ਹਾਲ 'ਚ ਦਿਨ-ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਮਾਰਿਆ ਡਾਕਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News