ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Friday, Jun 05, 2026 - 01:25 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਸੰਜੀਵ ਕੁਮਾਰ ਦੀ ਟੀਮ ਵੱਲੋਂ ਗਸ਼ਤ ਦੌਰਾਨ ਪਿੰਡ ਘੋੜਾਵਾਹਾ ਗਰਾਊਂਡ ਨੇੜੇ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ ਹੈਰਾਨ

ਮੁਲਜ਼ਮ ਦੀ ਪਛਾਣ ਵਿਨੋਦ ਖੰਨਾ ਉਰਫ਼ ਬੰਟੀ ਪੁੱਤਰ ਸੀਤਾ ਰਾਮ ਵਾਸੀ ਪਿੰਡ ਬਘਿਆੜੀ ਵਜੋਂ ਹੋਈ ਹੈ। ਉਨਾਂ ਹੋਰ ਦੱਸਿਆ ਕਿ ਪੈਦਲ ਜਾ ਰਹੇ ਵਿਅਕਤੀ ਪਾਸੋਂ ਟਾਂਡਾ ਪੁਲਸ ਨੇ 55 ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ ਮਾਪਿਆਂ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News