ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ

Monday, Jul 27, 2026 - 03:28 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਭੂਲਪੁਰ ਨੇੜਿਓਂ 1 ਵਿਅਕਤੀ ਨੂੰ ਨਸ਼ੇ ਵਾਲੀਆਂ 37 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਜਗਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਲੋਕ ਰਾਮ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਜੋਗਾ ਪੁੱਤਰ ਤੋਕਾ ਗਿਰੀ ਨੂੰ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ | ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News