ਨਸ਼ੀਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Sunday, Jun 16, 2024 - 01:58 PM (IST)

ਨਸ਼ੀਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਡਾਲਾ (ਸ਼ਰਮਾ)-ਸੁਭਾਨਪੁਰ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਾਣੀ ਵਾਲੀ ਟੈਂਕੀ ਵਾਲੀ ਗਲੀ ਵੱਲ ਜਾ ਰਹੀ ਸੀ ਕਿ ਗਲੀ ’ਚ ਇਕ ਨੌਜਵਾਨ ਖੜ੍ਹਾ ਵਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਆਪਣੇ ਸੱਜੇ ਹੱਥ ’ਚ ਫੜਿਆ ਵਜ਼ਨਦਾਰ ਲਿਫ਼ਾਫ਼ਾ  ਸੁੱਟ ਦਿੱਤਾ। 

ਪੁਲਸ ਪਾਰਟੀ ਨੇ ਸ਼ੱਕ ਦੇ ਕਾਬੂ ਕਰਕੇ ਉਸ ਦਾ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਲਾਭ ਸਿੰਘ ਉਰਫ਼ ਲਵ ਪੁੱਤਰ ਲੇਟ ਬਲਦੇਵ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਦੱਸਿਆ। ਇਸ ਦੌਰਾਨ ਉਸ ਕੋਲੋਂ ਲਿਫ਼ਾਫ਼ਾ ਚੁੱਕਵਾ ਕੇ ਚੈੱਕ ਕੀਤਾ ਤਾਂ ਉਸ ’ਚੋਂ 105 ਨਸ਼ੀਲੀਆਂ ਗੋਲ਼ੀਆਂ ਅਤੇ 52 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਿਸ ’ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਹਟਿਆ ਪਿੱਛੇ, ਡਾ. ਦਲਜੀਤ ਸਿੰਘ ਚੀਮਾ ਤੋਂ ਸੁਣੋ ਸੱਚ (ਵੀਡੀਓ)
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News