ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Thursday, Nov 21, 2024 - 06:55 PM (IST)

ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਕਾਠਗੜ੍ਹ ਅਧੀਨ ਪੈਂਦੀ ਚੌਕੀ ਆਸਰੋਂ ਦੀ ਪੁਲਸ ਨੇ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਚੌਂਕੀ ਆਸਰੋਂ ਤੋਂ ਰੋਪੜ ਹੈੱਡ ਵੱਲ ਜਾ ਰਹੀ ਸੀ ਕਿ ਰਸਤੇ ਦੇ ਦੂਜੇ ਪਾਸੇ ਤੋਂ ਆ ਰਹੇ ਇਕ ਵਿਅਕਤੀ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਪੈਂਟ ਦੀ ਜੇਬ ’ਚੋਂ ਇਕ ਪਾਰਦਰਸ਼ੀ ਪਲਾਸਟਿਕ ਦਾ ਲਿਫ਼ਾਫ਼ਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ। 

ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ

ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਕਾਬੂ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ ਜੀਤ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੇਲਾ ਤਾਜੋਵਾਲ ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ, ਲੜਾਈ-ਝਗੜੇ ਅਤੇ ਐੱਨ. ਡੀ. ਪੀ. ਐੱਸ. ਤਹਿਤ ਐੱਫ਼. ਆਈ. ਆਰ. ਸਮੇਤ ਕੁੱਲ੍ਹ 5 ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News