ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Wednesday, Apr 02, 2025 - 05:36 PM (IST)

ਦਸੂਹਾ (ਝਾਵਰ)- ਦਸੂਹਾ ਪੁਲਸ ਨੇ 47 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਪੰਚਾਇਤ ਸੰਮਤੀ ਸਟੇਡੀਅਮ ਕ੍ਰਿਸ਼ਨਾ ਕਾਲੋਨੀ ਦਸੂਹਾ ਲਿੰਕ ਰੋਡ ‘ਤੇ ਜਾ ਰਹੇ ਸਨ ਤਾਂ ਇਕ ਵਿਅਕਤੀ ਨੂੰ ਸੜਕ ‘ਤੇ ਸ਼ੱਕੀ ਹਾਲਾਤ ਵਿੱਚ ਖੜ੍ਹਾ ਵੇਖਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ 47 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੋਹਣ ਸਿੰਘ ਵਾਸੀ ਪਿੰਡ ਜਲੋਟਾ ਵਜੋਂ ਹੋਈ ਹੈ। ਇਸ ਸਬੰਧ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਜਬਰ-ਜ਼ਿਨਾਹ ਦੇ ਦੋਸ਼ੀ ਪਾਦਰੀ ਬਜਿੰਦਰ ਬਾਰੇ ਖੁੱਲ੍ਹਣ ਲੱਗੇ ਵੱਡੇ ਰਾਜ਼, ਇੰਝ ਕੀਤੀ ਸੀ ਪ੍ਰਸਿੱਧੀ ਹਾਸਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e