ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Friday, Nov 07, 2025 - 07:24 PM (IST)
ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਪੁਲਸ ਨੇ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਕ ਮੋਟਰਸਾਈਕਲ ਸਵਾਰ ਮੁਹੰਮਦ ਅਹਿਸਾਨ ਪੁੱਤਰ ਮੁਹੰਮਦ ਸਾਦਿਕ ਵਾਸੀ ਮੁਹੱਲਾ ਜੋੜਿਆ ਗੜ੍ਹਸ਼ੰਕਰ ਨੂੰ 117 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ।
ਦਰਜ ਮਾਮਲੇ ਅਨੁਸਾਰ ਏ. ਐੱਸ. ਆਈ. ਮਹਿੰਦਰ ਪਾਲ ਪੁਲਸ ਪਾਰਟੀ ਦੇ ਨਾਲ ਮਹਤਾਬਪੁਰ ਤੋਂ ਡੁਗਰੀ ਵੱਲ ਨੂੰ ਜਾ ਰਹੇ ਸਨ ਤਾਂ ਜਦੋਂ ਉਹ ਮਹਤਾਬਪੁਰ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਮੋਟਰਸਾਈਕਲ ਸਵਾਰ ਪੁਲਸ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ। ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 117 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ, ਜਿਸ ਸਬੰਧੀ ਉਕਤ ਖਿਲਾਫ਼ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
