ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ 1 ਵਿਅਕਤੀ ਗ੍ਰਿਫ਼ਤਾਰ
Tuesday, Mar 25, 2025 - 06:29 PM (IST)

ਮੁਕੇਰੀਆਂ (ਨਾਗਲਾ)-ਕੁਲਵਿੰਦਰ ਸਿੰਘ ਵਿਰਕ ਡੀ. ਐੱਸ. ਪੀ. ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ. ਐੱਸ. ਆਈ. ਰਵਿੰਦਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਲਜ਼ਮ ਰਜੇਸ਼ ਕੁਮਾਰ ਪੁੱਤਰ ਸਾਈਂ ਦਾਸ ਵਾਸੀ ਸਿੱਬੋ ਚੱਕ ਥਾਣਾ ਹਾਜੀਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 265 ਗ੍ਰਾਮ ਨਸ਼ੇ ਵਾਲਾ ਪਦਾਰਥ ਅਤੇ 3200 ਰੁਪਏ ਡਰੱਗ ਮਨੀ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਇਸ ਰੂਟ 'ਤੇ ਬੰਦ ਹੋਈ ਸਰਕਾਰੀ ਬੱਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e