ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Saturday, May 09, 2026 - 02:28 PM (IST)
ਰਾਹੋਂ (ਪ੍ਰਭਾਕਰ)- ਥਾਣਾ ਰਾਹੋਂ ਦੀ ਪੁਲਸ ਵੱਲੋਂ 25 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਬਿਸਤ ਦੁਆਬਾ ਨਹਿਰ ਦੇ ਨਾਲ-ਨਾਲ ਰਾਹੋਂ ਨਵਾਂਸ਼ਹਿਰ ਮੇਨ ਰੋਡ ਵੱਲ ਦੀ ਪਿੰਡ ਛੋਕਰਾਂ ਵੱਲ ਨੂੰ ਜਾ ਰਹੀ ਸੀ ਤਾਂ ਉਥੇ ਇਕ ਸ਼ੱਕੀ ਵਿਅਕਤੀ ਵਿਖਾਈ ਦਿੱਤਾ ਅਤੇ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ 25 ਨਸ਼ੀਲੀਆਂ ਗੋਲ਼ੀਆਂ ਫੜੀਆਂ ਗਈਆਂ।
ਇਹ ਵੀ ਪੜ੍ਹੋ: Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ
ਪੁਲਸ ਪਾਰਟੀ ਵੱਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਖ਼ੁਸ਼ਦੀਪ ਉਰਫ਼ ਗੁੰਗਾ ਪੁੱਤਰ ਸ਼ਿਵ ਕੁਮਾਰ ਮੁਹੱਲਾ ਆਰਨਹਾਲੀ ਥਾਣਾ ਰਾਹੋਂ ਵਜੋਂ ਹੋਈ ਹੈ। ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
