180 ਗ੍ਰਾਮ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਤੇ ਸਕਾਰਪੀਓ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Saturday, Jul 29, 2023 - 01:29 PM (IST)

ਕਪੂਰਥਲਾ (ਭੂਸ਼ਣ/ਮਹਾਜਨ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਇਕ ਵੱਡੇ ਡਰੱਗ ਨੈੱਟਵਰਕ ਗੈਂਗ ਦਾ ਪਰਦਾਫਾਸ਼ ਕਰਦੇ ਹੋਏ 180 ਗ੍ਰਾਮ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਤੇ ਇਕ ਸਕਾਰਪੀਓ ਗੱਡੀ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ’ਚ ਆਯੋਜਿਤ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਡੀ. ਐੱਸ. ਪੀ. (ਡੀ) ਬਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐੱਸ. ਪੀ. (ਡੀ) ਰਮਨਿੰਦਰ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਪਾਰਟੀ ਨਾਲ ਕਾਂਜਲੀ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ- ਨੰਗਲ 'ਚ ਵਾਪਰੇ ਦਰਦਨਾਕ ਹਾਦਸੇ ਨੇ ਖੋਹੀਆਂ ਖ਼ੁਸ਼ੀਆਂ, 12ਵੀਂ 'ਚ ਪੜ੍ਹਦੀ ਵਿਦਿਆਰਥਣ ਦੀ ਮੌਤ, ਭੈਣ ਜ਼ਖ਼ਮੀ
ਇਸ ਦੌਰਾਨ ਜਦੋਂ ਇਕ ਮੁਖਬਰ ਖ਼ਾਸ ਦੀ ਸੂਚਨਾ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦੇ ਚਾਲਕ ਨੇ ਤੇਜ਼ ਰਫ਼ਤਾਰ ਨਾਲ ਭਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਗੱਡੀ ਦੀ ਤਲਾਸ਼ੀ ਦੌਰਾਨ 180 ਗ੍ਰਾਮ ਹੈਰੋਇਨ, 10 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਦੋਂ ਮੁਲਜ਼ਮਾਂ ਤੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਡੋਗਰਾਂਵਾਲ ਥਾਣਾ ਸੁਭਾਨਪੁਰ ਦੱਸਿਆ। ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਹ ਲੰਮੇ ਸਮੇਂ ਤੋਂ ਡਰੱਗ ਸਮੱਗਲਿੰਗ ਦਾ ਕੰਮ ਕਰਦਾ ਆ ਰਿਹਾ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਡਰੱਗ ਬਰਾਮਦਗੀ ਦੇ 3 ਮਾਮਲੇ ਦਰਜ ਹਨ। ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਤੋਂ ਬਰਾਮਦ 10 ਲੱਖ ਰੁਪਏ ਦੀ ਡਰੱਗ ਮਨੀ ਉਸ ਨੇ ਨਸ਼ਾ ਵੇਚ ਕੇ ਕਮਾਈ ਹੈ। ਮੁਲਾਜ਼ਮ ਲਵਪ੍ਰੀਤ ਸਿੰਘ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਨੇ ਬਰਾਮਦ ਸਕਾਰਪੀਓ ਗੱਡੀ ਨੂੰ ਡਰੱਗ ਦੇ ਧੰਦੇ ਤੋਂ ਕਮਾਈ 12 ਲੱਖ ਰੁਪਏ ਦੀ ਨਕਦੀ ਨਾਲ ਖਰੀਦਿਆ ਹੈ।
ਇਹ ਵੀ ਪੜ੍ਹੋ- ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ
ਡੀ. ਐੱਸ. ਪੀ. (ਡੀ) ਬਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਡਰੱਗ ਦੇ ਕਾਰੋਬਾਰ ਤੋਂ ਕਿੰਨੀ ਪ੍ਰਾਪਰਟੀ ਬਣਾਈ ਗਈ ਹੈ ਅਤੇ ਉਸ ਨਾਲ ਕਿਹੜੇ ਲੋਕ ਜੁੜੇ ਹੋਏ ਹਨ, ਦੇ ਸਬੰਧ ’ਚ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਪੱਤਰਕਾਰ ਸੰਮੇਲਨ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਵੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ