ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

06/29/2024 4:29:21 PM

ਬੰਗਾ ( ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 05 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਤੋਂ ਪਿੰਡ ਹੱਪੋਵਾਲ, ਬਾਹੜੋਵਾਲ, ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਰਾਹੀ ਪਿੰਡ ਲੱਖਪੁਰ ਵੱਲ ਨੂੰ ਜਾ ਰਹੇ ਸਨ। ਉਨ੍ਹਾਂ ਦੱਸਿਆ ਜਦੋਂ ਉਨਾਂ ਦੀ ਪੁਲਸ ਪਾਰਟੀ ਪਿੰਡ ਮੁੱਲੂਪੋਤਾ ਤੋਂ ਥੋੜਾ ਅੱਗੇ ਪਿੰਡ ਲੱਖਪੁਰ ਵੱਲ ਨੂੰ ਪੁੱਜੀ ਤਾਂ ਪਿੰਡ ਲੱਖਪੁਰ ਸਾਈਡ ਵੱਲੋਂ ਇਕ ਨੌਜਵਾਨ ਪੈਂਦਲ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਤੋਂ ਸਰਕਾਰੀ ਗੱਡੀ ਨੂੰ ਆਉਦਾ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋਂ ਇਕ ਲਿਫ਼ਾਫ਼ਾ ਕੱਢ ਸੜਕ ਕਿਨਾਰੇ ਉੱਘੇ ਘਾਹ ਵੱਲ ਨੂੰ ਸੁੱਟ ਦਿੱਤਾ। ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਲਿਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਜਲੰਧਰ ਪੁਲਸ ਦੀ ਇਤਿਹਾਸਕ ਪਹਿਲ, 56 ਹਥਿਆਰਬੰਦ ਲਾਇਸੈਂਸ ਕੀਤੇ ਰੱਦ, ਦਿੱਤੀ ਚਿਤਾਵਨੀ

ਉਨਾਂ ਦੱਸਿਆ ਸ਼ੁਰੂਆਤੀ ਪੁੱਛਗਿੱਛ 'ਤੇ ਉਕਤ ਦੀ ਪਛਾਣ ਸੋਹਣ ਲਾਲ ਪੁੱਤਰ ਜੋਗਿੰਦਰ ਰਾਮ ਨਿਵਾਸੀ ਲੱਖਪੁਰ ਥਾਣਾ ਸਦਰ ਬੰਗਾ ਵੱਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਉਸ ਵੱਲੋਂ ਘਾਹ ਫੂਸ ਵੱਲ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 05 ਗ੍ਰਾਮ ਹੈਰਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 61 ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News