ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Feb 24, 2025 - 07:01 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਥਾਣਾ ਸਿਟੀ ਬਲਾਚੌਰ ਤੋਂ ਰਵਾਨਾ ਹੋਈ ਸੀ। ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸੂਆ ਖੱਡ ਬਲਾਚੌਰ ਨੇੜੇ ਪੁੱਜੀ ਤਾਂ ਸਾਹਮਣੇ ਇਕ ਨੌਜਵਾਨ ਖੜ੍ਹਾ ਵੇਖਿਆ ਗਿਆ। ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ’ਚੋਂ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਦੂਰ ਸੁੱਟ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਟਰੱਕ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਵਿਦਿਆਰਥੀਆਂ ਦੀ ਮੌਤ
ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਅਤੇ ਜਦੋਂ ਉਸ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਸੁਨੀਲ ਕੁਮਾਰ ਉਰਫ਼ ਸੀਲੀ ਪੁੱਤਰ ਦਰਸ਼ਨ ਸਿੰਘ ਵਾਸੀ ਬਲਾਚੌਰ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e