ਇਕ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
Thursday, Mar 20, 2025 - 04:41 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 13.99 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਥਾਣਾ ਸਦਰ ਬਲਾਚੌਰ ਤੋਂ ਪਿੰਡ ਬੱਕਾਪੁਰ ਵੱਲ ਜਾ ਰਹੀ ਸੀ ਤਾਂ ਪਿੰਡ ਬਲਾਚੌਰ ਕੋਲ ਇਕ ਵਿਅਕਤੀ ਦੀ ਤਲਾਸ਼ੀ ਲਈ ਗਈ, ਜਿਸ ਦੀ ਪਛਾਣ ਨਵਜੋਤ ਸਿੰਘ ਉਰਫ਼ ਜੋਤ ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਬੱਕਾਪੁਰ ਵਜੋਂ ਹੋਈ ਅਤੇ ਉਸ ਪਾਸੋਂ 13.99 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e