ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Jul 14, 2025 - 06:54 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 3 ਗ੍ਰਾਮ ਹੈਰੋਈਨ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿਚ ਥਾਣਾ ਸਿਟੀ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਰੋਡ ਹੁੰਦੇ ਹੋਏ ਜਦੋਂ ਮਹਿੰਦੀਪੁਰ ਪੁਲ ਨੇੜੇ ਪੁੱਜੇ ਤਾਂ ਗੜ੍ਹਸ਼ੰਕਰ ਰੋਡ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਜੇਬ ’ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਘਾਹ ਫੂਸ ’ਚ ਸੁੱਟ ਕੇ ਬਲਾਚੌਰ ਸਾਈਡ ਨੂੰ ਭੱਜਣ ਲੱਗਾ, ਜਿਸ ਨੂੰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋ 3 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 103 ਪਰਿਵਾਰਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰਜ਼ਾ ਕੀਤਾ ਮੁਆਫ਼
ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੋਖਾ ਪੁੱਤਰ ਤੇਲੂ ਰਾਮ ਵਾਸੀ ਕਲਰਾ ਮੁਹੱਲਾ ਨਵਾਂਸ਼ਹਿਰ ਦੇ ਤੌਰ ’ਤੇ ਹੋਈ ਹੈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਦੇ 9 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e