ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Sunday, Sep 14, 2025 - 06:14 PM (IST)

ਬੰਗਾ (ਰਾਕੇਸ਼ ਅਰੋੜਾ)-ਥਾਣਾ ਸਿਟੀ ਬੰਗਾ ਪੁਲਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਵੱਲੋਂ ਜਾਰੀ ਆਦੇਸ਼ਾਂ ਤਹਿਤ ਉੱਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਰੰਧਾਵਾ ਦੀ ਅਗਵਾਈ ’ਚ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਉਹ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਥਾਣਾ ਸਿਟੀ ਤੋਂ ਝਿੱਕਾ ਰੋਡ ਵੱਲ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ! ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਉਨ੍ਹਾਂ ਦੱਸਿਆ ਜਿਵੇਂ ਹੀ ਉਨ੍ਹਾਂ ਦੀ ਪੁਲਸ ਪਾਰਟੀ ਝਿੱਕਾ ਰੋਡ ਪੁਲੀ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੇ ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਆਪਣੇ ਹੱਥ ’ਚ ਫੜੇ ਲਿਫ਼ਾਫ਼ੇ ਨੂੰ ਹੇਠਾਂ ਜ਼ਮੀਨ ਵੱਲ ਸੁੱਟ ਦਿੱਤਾ ਤੇ ਆਪ ਤੇਜ਼ੀ ਨਾਲ ਪਿਛਾਂਹ ਨੂੰ ਮੁੜ ਗਿਆ, ਜਿਸ ਨੂੰ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਨੇ ਆਪਣੀ ਪਛਾਣ ਕੁਲਦੀਪ ਕੁਮਾਰ ਉਰਫ਼ ਦੀਪੀ ਪੁੱਤਰ ਪ੍ਰੇਮ ਕੁਮਾਰ ਨਿਵਾਸੀ ਹਾਜੀਪੁਰ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੱਸੀ। ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਸ ਵੱਲੋਂ ਜ਼ਮੀਨ ’ਤੇ ਸੁੱਟੇ ਲਿਫਾਫੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰ ਕੇ ਥਾਣੇ ਲਿਆਂਦਾ ਗਿਆ ਤੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੇ ਦਿਹਾਂਤ 'ਤੇ ਪ੍ਰਤਾਪ ਬਾਜਵਾ ਨੇ ਜਤਾਇਆ ਦੁੱਖ਼ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e