ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Saturday, Oct 04, 2025 - 05:16 PM (IST)

ਰਾਹੋਂ (ਪ੍ਰਭਾਕਰ)-ਨਵਾਂਸ਼ਹਿਰ ਦੇ ਐੱਸ. ਐੱਸ. ਪੀ. ਡਾਕਟਰ ਮਹਿਤਾਬ ਸਿੰਘ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਥਾਣਾ ਰਾਹੋਂ ਦੇ ਐੱਸ. ਐੱਚ. ਓ. ਰਵਨੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਏ. ਐੱਸ. ਆਈ. ਸੁਰਿੰਦਰ ਪਾਲ ਅਤੇ ਰਜਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਸੈਦਪੁਰ ਟੀ-ਪੁਆਇੰਟ ਵੱਲ ਨੂੰ ਜਾ ਰਹੇ ਸੀ ਕਿ ਸਾਹਮਣੇ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਲਾਸਟਿਕ ਦਾ ਵਜਨਦਾਰ ਲਿਫ਼ਾਫ਼ਾ ਸੁੱਟ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...
ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਜਤਿੰਦਰ ਪਾਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਪਨਿਆਲੀ ਦੱਸਿਆ ਐੱਸ. ਐੱਚ. ਓ. ਰਵਨੀਤ ਸਿੰਘ ਬਾਜਵਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਜਤਿੰਦਰ ਪਾਲ ਸਿੰਘ ਖ਼ਿਲਾਫ਼ ਥਾਣਾ ਰਾਹੋਂ ਵਿਖੇ 21 ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ। ਦੋਸ਼ੀ ਨੂੰ ਅੱਜ ਨਵਾਂਸ਼ਹਿਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਇਸ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8