ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Friday, Nov 14, 2025 - 04:55 PM (IST)
ਬੰਗਾ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 2.99 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ.ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਹੈੱਡ ਕਾਸਟੇਂਬਲ ਨਰੇਸ਼ ਕੁਮਾਰ ਸਮੇਤ ਏ. ਐੱਸ. ਆਈ. ਸੁੱਚਾ ਸਿੰਘ ਅਤੇ ਹੋਰ ਪੁਲਸ ਪਾਰਟੀ ਸਰਕਾਰੀ ਗੱਡੀ ਵਿੱਚ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਤੋਂ ਪਿੰਡ ਕਲੇਰਾਂ ਤੋਂ ਜੰਡਿਆਲਾ ਸਾਈਡ ਨੂੰ ਜਾ ਰਹੇ ਸਨ।
ਉਨ੍ਹਾਂ ਦੱਸਿਆ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਕਲੇਰਾਂ ਪੁੱਲੀ ਤੋਂ ਥੋੜ੍ਹਾ ਪਿੱਛੇ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿੱਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਵੱਲ ਨੂੰ ਸੁੱਟ ਦਿੱਤਾ। ਜਿਸ ਨੂੰ ਹੈੱਡ ਕਾਂਸਟੇਬਲ ਨੇ ਗੱਡੀ ਰੁਕਵਾ ਕੇ ਸ਼ੱਕ ਦੇ ਬਿਨਾਂ ਕਾਬੂ ਕੀਤਾ।
ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ: 9 ਉਮੀਦਵਾਰਾਂ ਤੋਂ ਜਿੱਤ ਗਿਆ 'ਨੋਟਾ', ਜਾਣੋ ਕਿੰਨੀਆਂ ਪਈਆਂ ਵੋਟਾਂ
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਨੌਜਵਾਨ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਲਾਡੀ ਪੁੱਤਰ ਜਸਵੀਰ ਨਿਵਾਸੀ ਪਿੰਡ ਜੰਡਿਆਲਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਉਕਤ ਨੌਜਵਾਨ ਦੁਆਰਾ ਸੜਕ ਕਿਨਾਰੇ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋ 2.99 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋ ਬਾਅਦ ਉਕਤ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਕੀਤਾ ਹੈਰਾਨ, ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
