ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤੀ ਕਾਬੂ ਕੀਤਾ
Friday, Mar 27, 2026 - 01:37 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ. ਆਈ. ਅਜੈਪਾਲ ਸਿੰਘ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿਚ ਨਵਾਂਸ਼ਹਿਰ ਦੇ ਅੰਬੇਡਕਰ ਚੌਕ ਤੋਂ ਮਹਿੰਦੀਪੁਰ ਪੁਲ ਵੱਲ ਜਾ ਰਹੀ ਸੀ।
ਇਹ ਵੀ ਪੜ੍ਹੋ: ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ ਬੈਲੇਂਸ
ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪੁਲ ਦੇ ਹੇਠਾਂ ਪਹੁੰਚੀ ਤਾਂ ਉਥੇ ਇਕ ਨੌਜਵਾਨ ਬੈਠਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ’ਚ ਫੜੀ ਚੀਜ਼ ਘਾਹ ’ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰ ਕੇ ਸੁੱਟੀ ਗਈ ਵਸਤੂ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਸ਼ਰਨ ਬੇਦੀ ਪੁੱਤਰ ਸੁਖਵਿੰਦਰ ਬੇਦੀ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
