ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Thursday, Apr 23, 2026 - 02:04 PM (IST)
ਬੰਗਾ/ਮੋਰਾਂਵਾਲੀ/ਗੜ੍ਹਸ਼ੰਕਰ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਬੰਗਾ ਦੀ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਸਾਈਡ ਨੂੰ ਜਾ ਰਹੀ ਸੀ। ਜਿਵੇਂ ਹੀ ਪੁਲਸ ਪਾਰਟੀ ਪਿੰਡ ਮਜਾਰੀ ਦੇ ਸ਼ਮਸ਼ਾਨ ਘਾਟ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਿਆ ਅਤੇ ਉਸ ਨੇ ਆਪਣੀ ਪਹਿਨੀ ਹੋਈ ਪੈਂਟ ਦੀ ਜੇਬ ਵਿੱਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ। ਜਿਸ ਨੂੰ ਪੁਲਸ ਪਾਰਟੀ ਨੇ ਗੱਡੀ ਰੋਕ ਕੇ ਸ਼ੱਕ ਦੇ ਬਿਨ੍ਹਾਂ ਕਾਬੂ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ
ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਸੁਖਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਪਿੰਡ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ। ਜਦੋਂ ਪੁਲਸ ਪਾਰਟੀ ਵੱਲੋਂ ਉਪਰੋਤਕ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਨੂੰ ਚੁੱਕ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਸ ਪਾਰਟੀ ਵੱਲੋਂ ਉਪਰੋਕਤ ਵਿਅਕਤੀ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਅੱਜ ਪੁਲਸ ਪਾਰਟੀ ਵੱਲੋਂ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
