ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Thursday, Apr 30, 2026 - 12:39 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਪੁਲਿਸ ਦੇ ਤਫ਼ਤੀਸ਼ੀ ਅਫ਼ਸਰ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਸਦਰ ਤੋਂ ਸੂਆ ਨਹਿਰ ਦੇ ਨਾਲ-ਨਾਲ ਪਿੰਡ ਕਰੀਹਾ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਦੇ ਮੋੜ 'ਤੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ 'ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਕੱਚੀ ਜਗ੍ਹਾ 'ਤੇ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ''ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਬਲਜਿੰਦਰ ਕੁਮਾਰ ਉਰਫ਼ ਬਿੰਦੂ ਪੁੱਤਰ ਗੁਰਮੀਤ ਰਾਮ ਵਾਸੀ ਪਿੰਡ ਕਾਹਮਾ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
