ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Jun 01, 2026 - 03:16 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਥਾਣਾ ਸਦਰ ਨਵਾਂਸ਼ਹਿਰ ਤੋਂ ਪਿੰਡ ਘੱਕੇਵਾਲ ਨੂੰ ਨਹਿਰ ਦੇ ਸੂਏਂ ਦੇ ਨਾਲ-ਨਾਲ ਜਾ ਰਹੀ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਇਸ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਘੱਕੇਵਾਲ ਵੱਲ ਮੁੜੀ ਤਾਂ ਸਾਹਮਣਿਓਂ ਇਕ ਨੌਜਵਾਨ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ’ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਕੱਚੀ ਜਗ੍ਹਾ ’ਤੇ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਨੇ ਮੁਸਤੈਦੀ ਵਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮ ਦੀ ਪਛਾਣ ਰਵੀ ਮੁਹੰਮਦ ਉਰਫ਼ ਰਵੀ ਪੁੱਤਰ ਬਜ਼ੀਰ ਮੁਹੰਮਦ ਵਾਸੀ ਪਿੰਡ ਬੈਰਸਿਆ (ਥਾਣਾ ਸਦਰ ਨਵਾਂਸ਼ਹਿਰ) ਵਜੋਂ ਹੋਈ ਹੈ। ਪੁਲਸ ਨੇ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਇਹ ਰਸਤੇ ਹੋ ਗਏ ਬੰਦ, ਲੱਗਾ ਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
