ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Thursday, Jul 02, 2026 - 05:22 PM (IST)

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਲਾਚੌਰ ਦੀ ਪੁਲਸ ਨੇ 3.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਜਦੋਂ ਪਿੰਡ ਮਹਿਤਪੁਰ ਸਥਿਤ ਇੱਟਾਂ ਦੇ ਭੱਠੇ ਨੇੜੇ ਪੁੱਜੀ ਤਾਂ ਉਥੇ ਇਕ ਨੌਜਵਾਨ ਖੜ੍ਹਾ ਵੇਖਿਆ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੇ ਹੱਥ ’ਚ ਫੜਿਆ ਮੋਮੀ ਲਿਫ਼ਾਫ਼ਾ ਘਾਹ ਵਿਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਉਕਤ ਵਿਅਕਤੀ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 3.50 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਹਨੀ ਕੁਮਾਰ ਉਰਫ਼ ਸੋਨੂੰ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ, ਮੰਡਹਾਰ ਥਾਣਾ ਬਲਾਚੌਰ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News