ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Friday, Jul 31, 2026 - 04:29 PM (IST)
ਦਸੂਹਾ (ਝਾਵਰ)-ਸੰਦੀਪ ਕੁਮਾਰ ਮਲਿਕ ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ. ਮਨਪ੍ਰੀਤ ਸ਼ੀਮਾਰ ਐੱਸ. ਪੀ. ਇੰਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਹਰਗੁਰਦੇਵ ਸਿੰਘ ਡੀ. ਐੱਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁੱਖੀ ਦਸੂਹਾ ਦਲਜੀਤ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਨੌਜਵਾਨ ਦਾ ਕਮਾਲ! ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ
ਇਸੇ ਮੁਹਿੰਮ ਤਹਿਤ ਐੱਸ. ਆਈ. ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਨੇ ਰਣਜੋਧ ਸਿੰਘ ਪੁਤਰ ਸ਼ਿਵ ਦਿਆਲ ਵਾਸੀ ਕਸਬਾ ਮੁਹੱਲਾ ਥਾਣਾ ਦਸੂਹਾ ਜ਼ਿਲ੍ਹਾ ਹੁਸਿਆਰਪੁਰ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
