ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Wednesday, Aug 12, 2026 - 02:34 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 6.10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਸਦਰ ਬਲਾਚੌਰ ਥਾਣੇ ਤੋਂ ਰਵਾਨਾ ਹੋ ਕੇ ਪਿੰਡ ਮਹਿਤਪੁਰ ਸਥਿਤ ਪਾਂਧੀ ਦੇ ਭੱਠੇ ਨੇੜੇ ਪੁੱਜੀ ਤਾਂ ਉਥੇ ਖੜ੍ਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 6.10 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ ਇਤਰਾਜ਼ਯੋਗ ਸਾਮਾਨ
ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਪੰਨਿਆਲ ਕਲਾਂ, ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
