ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ

Sunday, Aug 16, 2026 - 04:58 PM (IST)

ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਥਾਣਾ ਸਿਟੀ ਨਵਾਂਸ਼ਹਿਰ ਤੋਂ ਰੇਲਵੇ ਕਰਾਸਿੰਗ ਬੰਗਾ ਰੋਡ ਰਾਹੀਂ ਫੋਕਲ ਪੁਆਇੰਟ ਵੱਲ ਜਾ ਰਹੀ ਸੀ ਤਾਂ ਫੋਕਲ ਪੁਆਇੰਟ ਵਾਲੇ ਪਾਸੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਗੱਡੀ ਵਿਚੋਂ ਇਕ ਪਾਰਦਰਸ਼ੀ ਵਜ਼ਨਦਾਰ ਲਿਫਾਫਾ ਕੱਢ ਕੇ ਘਾਹ ਵਿਚ ਸੁੱਟ ਕੇ ਉੱਥੋਂ ਭਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਉਰਫ਼ ਸੋਨੂੰ ਪੁੱਤਰ ਧਰਮਪਾਲ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਧੀ ਦੀ ਦਾਤ ਨਾ ਮਿਲੀ ਤਾਂ ਚਿੜੀਆਂ ਨੂੰ ਬਣਾਇਆ ਰਾਜਕੁਮਾਰੀਆਂ! ਘਰ ਨੂੰ ਬਣਾ 'ਤਾ 'ਚਿੜੀਆਂ ਦਾ ਆਸ਼ਿਆਨਾ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News