ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Saturday, Aug 29, 2026 - 06:56 PM (IST)
ਬੰਗਾ (ਰਾਕੇਸ਼)-ਥਾਣਾ ਸਿਟੀ ਬੰਗਾ ਪੁਲਿਸ ਦੁਆਰਾ 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕੀ ਉਹ ਸਮੇਤ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਥਾਣਾ ਸਿਟੀ ਬੰਗਾ ਤੋਂ ਹਪੋਵਾਲ ਰੋਡ ਰਾਹੀਂ ਸੂਏ ਦੇ ਨਾਲ ਨਾਲ ਪਿੰਡ ਖਟਕੜ ਖੁਰਦ ਵੱਲ ਨੂੰ ਜਾ ਰਹੇ ਸੀ।
ਉਨ੍ਹਾਂ ਦੱਸਿਆ ਜਦੋਂ ਉਹ ਸਮੇਤ ਪੁਲਸ ਪਾਰਟੀ ਸ਼ਮਸ਼ਾਨ ਘਾਟ ਪਿੰਡ ਖਟਕੜ ਖੁਰਦ ਨਜਦੀਕ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਹੋਇਆ ਵਿਖਾਈ ਦਿੱਤਾ। ਜੋ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਪਹਿਨੀ ਹੋਈ ਕੈਪਰੀ ਦੀ ਜੇਬ ਵਿੱਚੋਂ ਇੱਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਤੇਜ਼ੀ ਨਾਲ ਮੌਕੇ ਤੋਂ ਖਿਸਕਣ ਲੱਗਾ। ਜਿਸ 'ਤੇ ਸ਼ੱਕ ਪੈਣ 'ਤੇ ਉਨ੍ਹਾਂ ਨੇ ਗੱਡੀ ਰੁਕਵਾ ਕੇ ਉਸ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਸਪੈਂਸ ਖ਼ਤਮ, ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
ਸ਼ੁਰੂਆਤੀ ਜਾਂਚ ਦੌਰਾਨ ਕਾਬੂ ਆਏ ਨੌਜਵਾਨ ਦੀ ਪਛਾਣ ਯਾਦਵੀਰ ਸਿੰਘ ਉਰਫ਼ ਘੁੱਗੀ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਮੰਗੂਵਾਲ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਸੜਕ ਕਿਨਾਰੇ ਵੱਲ ਸੁੱਟੇ ਗਏ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 06 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਪਰੋਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ ਉਮੰਗ ਦੀ ਗਰਲਫਰੈਂਡ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
