ਹੈਰੋਇਨ ਸਮੇਤ ਇਕ ਕਾਬੂ ਮਾਮਲਾ ਦਰਜ

Friday, Nov 06, 2026 - 07:19 PM (IST)

ਹੈਰੋਇਨ ਸਮੇਤ ਇਕ ਕਾਬੂ ਮਾਮਲਾ ਦਰਜ

ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਸ ਦੁਆਰਾ 1.40 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਅਜੇ ਕੁਮਾਰ ਸ਼ਰਮਾ ਨੇ ਦੱਸਿਆ ਐੱਸ. ਆਈ. ਰਜਨੀਸ਼ ਕੁਮਾਰ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਪਿੰਡ ਮੱਲੂਪੋਤਾ ਤੋਂ ਪਿੰਡ ਲੱਖਪੁਰ ਸਾਈਡ ਨੂੰ ਜਾ ਰਹੇ ਸਨ। 

ਉਨ੍ਹਾਂ ਦੱਸਿਆ ਜਦੋਂ ਉਹ ਲੱਖਪੁਰ ਦੇ ਸੈਲਰਾਂ ਤੋਂ ਥੋੜਾ ਪਿੱਛੇ ਪੈਂਦੇ ਮੋੜ ਦੇ ਨੇੜੇ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਹੋਇਆ ਵਿਖਾਈ ਦਿੱਤਾ। ਜੋ ਸਾਹਮਣੇ ਤੋਂ ਪੁਲਸ ਦੀ ਗੱਡੀ ਨੂੰ ਆਉਂਦਾ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਪਹਿਨੇ ਹੋਏ ਪਜਾਮੇ ਦੀ ਜੇਬ ਵਿੱਚੋਂ ਕੋਈ ਵਜ਼ਨਦਾਰ ਚੀਜ਼ ਕੱਢ ਕੇ ਸੜਕ ਕਿਨਾਰੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤੀ, ਜਿਸ 'ਤੇ ਸ਼ੱਕ ਪੈਣ 'ਤੇ ਐੱਸ. ਆਈ. ਰਜਨੀਸ਼ ਕੁਮਾਰ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਪਰੋਤਕ ਨੌਜਵਾਨ ਨੂੰ ਕਾਬੂ ਕੀਤਾ। 

ਇਹ ਵੀ ਪੜ੍ਹੋ: ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ

ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ ਸਾਹਨੀ ਪੁੱਤਰ ਪਵਨ ਸਾਹਨੀ ਨਿਵਾਸੀ ਐੱਮ. ਸੀ. ਕਾਲੋਨੀ ਨੇੜੇ 7 ਭੈਣਾਂ ਦਾ ਮੰਦਿਰ ਥਾਣਾ ਸਿਟੀ ਬੰਗਾ ਵਜੋਂ ਹੋਈ।  ਉਨ੍ਹਾਂ ਦੱਸਿਆ ਜਦੋਂ ਸਾਥੀ ਪੁਲਸ ਕਰਮਚਾਰੀਆਂ ਦੁਆਰਾ ਉਪਰੋਤਕ ਨੌਜਵਾਨ ਵੱਲੋਂ ਘਾਹ ਫੂਸ ਵੱਲ ਸੁੱਟੇ ਗਏ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 1.40 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਪਰੋਕਤ ਵਿਅਕਤੀ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ ਦਿੱਤੇ ਸੰਕੇਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News