ਕਰੋੜਾਂ ਰੁਪਏ ਦੀ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Sunday, Aug 31, 2025 - 04:50 PM (IST)

ਕਰੋੜਾਂ ਰੁਪਏ ਦੀ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਕੁੰਦਨ, ਪੰਕਜ)- ਸ਼ਹਿਰ ਅੰਦਰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਧੀਨ ਸਪੈਸ਼ਲ ਸੈੱਲ ਜਲੰਧਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3 ਕਿਲੋ 424 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਭਾਰਤੀ ਕਰੰਸੀ (ਡਰੱਗ ਮਨੀ) ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਜਾਰੀ ਕਾਰਵਾਈ ਅਧੀਨ, ਮਨਪ੍ਰੀਤ ਸਿੰਘ (DCP ਇਨਵੈਸਟਿਗੇਸ਼ਨ), ਪਰਮਜੀਤ ਸਿੰਘ (ADCP) ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਇੰਸਪੈਕਟਰ ਜਸਪਾਲ ਸਿੰਘ ਇੰਚਾਰਜ ਸਪੈਸ਼ਲ ਸੈੱਲ ਦੀ ਅਗਵਾਈ ਵਿੱਚ ਨਸ਼ਾ ਸਮੱਗਲਰਾਂ ਵਿਰੁੱਧ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। 

ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਗਸ਼ਤ ਦੌਰਾਨ ਸੁਦਾਮਾ ਵਿਹਾਰ ਰੋਡ ਤੋਂ ਜਲੰਧਰ ਇਨਕਲੇਵ ਰੋਡ ਵੱਲ ਜਾ ਰਹੀ ਪੁਲਸ ਟੀਮ ਨੇ ਜਲੰਧਰ ਇਨਕਲੇਵ ਨੇੜੇ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 3 ਕਿਲੋ 424 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਘਰ ਨੰਬਰ 9 ਜਲੰਧਰ ਇਨਕਲੇਵ ਨੇੜੇ ਖਾਂਬਰਾ ਕਾਲੋਨੀ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert ਜਾਰੀ! ਬਿਆਸ ਦਰਿਆ 'ਚ ਵਧਿਆ ਪਾਣੀ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

ਇਸ ਸਬੰਧ ਵਿੱਚ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿੱਚ ਧਾਰਾ 21C,27A,61-85 NDPS ਐਕਟ ਅਧੀਨ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋਂ ਇੱਕ ਫਾਰਚੂਨਰ ਗੱਡੀ ਨੰਬਰ PB-08-CL-0006 (ਰੰਗ ਚਿੱਟਾ) ਵੀ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਨਜੀਤ ਸਿੰਘ ਉਕਤ ਦੇ ਖ਼ਿਲਾਫ ਪਹਿਲਾਂ ਵੀ 3 ਅਪਰਾਧਿਕ ਮੁੱਕਦਮੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਨਜੀਤ ਸਿੰਘ ਉਕਤ ਦੇ ਬੈਕਵਰਡ ਲਿੰਕ ਦਿੱਲੀ ਨਾਲ ਸਬੰਧਤ ਹਨ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਨਸ਼ਿਆਂ ਦੇ ਇਸ ਪੂਰੇ ਜਾਲ ਦਾ ਡੂੰਘਾਈ ਨਾਲ ਖ਼ੁਲਾਸਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News