ਇਕ ਵਿਅਕਤੀ ਗੈਰ-ਕਾਨੂੰਨੀ ਟੀਕਿਆਂ ਸਮੇਤ ਗ੍ਰਿਫ਼ਤਾਰ

Thursday, May 16, 2024 - 02:22 PM (IST)

ਇਕ ਵਿਅਕਤੀ ਗੈਰ-ਕਾਨੂੰਨੀ ਟੀਕਿਆਂ ਸਮੇਤ ਗ੍ਰਿਫ਼ਤਾਰ

ਰੂਪਨਗਰ (ਵਿਜੇ)- ਥਾਣਾ ਸਿੰਘ ਭਗਵੰਤਪੁਰ ਪੁਲਸ ਨੇ ਮੁਲਜ਼ਮ ਤੋਂ ਚਾਰ ਗੈਰ-ਕਾਨੂੰਨੀ ਟੀਕੇ ਬਰਾਮਦ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧ ਵਿਚ ਸਿੰਘ ਭਗਵੰਤਪੁਰ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਅਤੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਜਾ ਰਹੀ ਸੀ। ਇਸ ਦੌਰਾਨ ਪਿੰਡ ਭਾਗੋਮਾਜਰਾ ਮੋਟਰ ਨੇੜੇ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਾ ਤਾਂ ਸ਼ੱਕ ਦੇ ਆਧਾਰ ’ਤੇ ਉਸ ਮੁੰਡੇ ਨੂੰ ਪੁਲਸ ਵੱਲੋਂ ਕਾਬੂ ਕਰ ਕੀਤਾ ਗਿਆ ਅਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਮੁੰਡੇ ਵੱਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਵਿਚੋਂ ਦੋ ਟੀਕੇ ਬੁਪਰੋਨੋਰਫਾਈਨ ਅਤੇ ਦੋ ਟੀਕੇ ਪਾਕਾਵਲ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਇੰਤਜਾਰ ਖਾਨ ਪੁੱਤਰ ਅਵਤਾਰ ਖਾਨ ਵਾਸੀ ਪਿੰਡ ਭਾਗੋਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਧੀਨ ਪਰਚਾ ਦਰਜ ਕਰ ਲਿਆ।

ਇਹ ਵੀ ਪੜ੍ਹੋ- ਭੈਣ ਨਾਲ ਰਿਲੇਸ਼ਨ 'ਚ ਰਹਿ ਰਹੇ ਦੋਸਤ ਦਾ ਬੇਰਹਿਮੀ ਨਾਲ ਕਤਲ, ਦੋਸ਼ੀ ਬੋਲਿਆ, 'ਯਾਰੀ 'ਚ ਗੱਦਾਰੀ ਦਾ ਸਬਕ'
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News