ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Jan 23, 2023 - 06:30 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 11,250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਵਿਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਐਕਸਾਈਜ਼ ਮਹਿਕਮੇ ਦੇ ਅਧਿਕਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਲੰਗੜੋਆ ਤੋਂ ਗੌਰਖਪੁਰ ਵੱਲ ਜਾ ਰਹੀ ਸੀ ਕਿ ਦੂਜੀ ਸਾਈਡ ਤੋਂ ਹੱਥ ’ਚ ਲਿਫ਼ਾਫ਼ਾ ਲੈ ਕੇ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਇਕ ਸਾਈਡ ’ਤੇ ਕੱਚੇ ਸਥਾਨ ’ਤੇ ਬੈਠ ਗਿਆ।
ਥਾਣੇਦਾਰ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜਦੋਂ ਉਕਤ ਵਿਅਕਤੀ ਦਾ ਪਲਾਸਟਿਕ ਦਾ ਥੈਲੇ ਦੀ ਜਾਂਚ ਕੀਤੀ ਤਾਂ ਉਸ ’ਚੋਂ 15 ਬੋਤਲਾਂ (11,250 ਐੱਮ. ਐੱਲ.) ਸ਼ਰਾਬ ਚੁਆਇਸ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਬਲਵੀਰ ਕੁਮਾਰ ਵਾਸੀ ਪਿੰਡ ਗੌਰਖਪੁਰ ਦੇ ਤੌਰ ’ਤੇ ਕੀਤੀ ਹੈ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : MP ਪ੍ਰਨੀਤ ਕੌਰ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕੇ ਕੀਤਾ ਦੁੱਖ਼ ਸਾਂਝਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ