18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Saturday, Jun 08, 2024 - 05:27 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਕਾਠਗੜ੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਚੌਂਕ ਆਸਰੋਂ ਤੋਂ ਹਾਈਟੈਕ ਨਾਕਾ ਆਸਰੋਂ ਵੱਲ ਜਾ ਰਹੀ ਸੀ ਤਾਂ ਓਵਰ ਬ੍ਰਿਜ ਹੇਠਾਂ ਭਾਰੀ ਬੋਰੀ ਲੈ ਕੇ ਖੜ੍ਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗ।
ਜਦੋਂ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਥੈਲੇ ਨੂੰ ਕਾਬੂ ਕਰਕੇ ਜਾਂਚ ਕੀਤੀ ਗਈ ਤਾਂ ਉਸ ’ਚੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੂ ਉਰਫ਼ ਸੋਨੂੰ ਵਜੋਂ ਹੋਈ ਹੈ। ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਕਾਬੂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।