ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Friday, May 02, 2025 - 04:51 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ, ਜਸਵਿੰਦਰ)- ਟਾਂਡਾ ਪੁਲਸ ਦੀ ਟੀਮ ਨੇ ਫ਼ੌਜੀ ਕਾਲੋਨੀ ਦੇ ਸ਼ਮਸ਼ਾਨ ਘਾਟ ਨੇੜੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਸਤਪਾਲ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ
ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਫ਼ੌਜੀ ਕਾਲੋਨੀ ਮੁਨਕ ਕਲਾਂ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਸਕੂਟਰੀ ਸਵਾਰ ਕਸ਼ਮੀਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਮੌਜਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 18750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਸ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜਮ ਦੀ ਸ਼ਰਾਬ ਸਬੰਧੀ ਸਪਲਾਈ ਲਾਈਨ ਕੀ ਸੀ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e