36 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Friday, Aug 29, 2025 - 03:40 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਔੜ ਦੀ ਪੁਲਸ ਨੇ ਇਕ ਵਿਅਕਤੀ ਨੂੰ 36 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਛਾਪੇਮਾਰੀ ਦੌਰਾਨ ਡਰੇਨ ਪੁਲ ਫਾਂਬੜਾ ਵਿਖੇ ਮੌਜੂਦ ਸੀ ਤਾਂ ਪੁਲਸ ਦੇ ਵਿਸ਼ੇਸ਼ ਮੁਖਬਰ ਨੇ ਸੂਚਨਾ ਦਿੱਤੀ ਕਿ ਜਗਤਾਰ ਰਾਮ ਉਰਫ਼ ਜਗੀ ਪੁੱਤਰ ਸੁਰਜਨ ਰਾਮ ਵਾਸੀ ਬੁਰਜ ਟਹਿਲ ਦਾਸ ਥਾਣਾ ਔੜ ਲੁਧਿਆਣਾ ਵਾਲੇ ਪਾਸਿਓਂ ਸਸਤੀ ਸ਼ਰਾਬ ਲਿਆਉਂਦਾ ਹੈ, ਜਿਸ ਨੂੰ ਉਹ ਅੱਗੇ ਮਹਿੰਗੇ ਭਾਅ 'ਤੇ ਵੇਚਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਵਿਚਾਲੇ ਨਵੇਂ ਹੁਕਮ ਜਾਰੀ, 24 ਘੰਟੇ...
ਹੈੱਡ ਕਾਂਸਟੇਬਲ ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਉਕਤ ਜਗਤਾਰ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ 36 ਹਜ਼ਾਰ ਮਿਲੀਲੀਟਰ (48 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਹੈੱਡ ਕਾਂਸਟੇਬਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ, ਕਈ ਪਿੰਡਾਂ 'ਚ ਹੜ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e