ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Sunday, Sep 28, 2025 - 01:27 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਧੁੱਸੀ ਬੰਨ੍ਹ ਮਿਆਣੀ ਨੇੜਿਓਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਏ. ਐੱਸ. ਆਈ. ਸੀਤਾ ਰਾਮ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਬਾਹਰ ਵਾਪਰਿਆ ਹਾਦਸਾ, ਪਿਆ ਚੀਕ-ਚਿਹਾੜਾ
ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਬਲਜਿੰਦਰ ਸਿੰਘ ਉਰਫ਼ ਕਾਲੀ ਪੁੱਤਰ ਬਲਬੀਰ ਸਿੰਘ ਵਾਸੀ ਅਬਦੁੱਲਾਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਸ ਔਰਤ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜਮ ਦੀ ਸ਼ਰਾਬ ਸਬੰਧੀ ਸਪਲਾਈ ਲਾਈਨ ਕੀ ਸੀ।
ਇਹ ਵੀ ਪੜ੍ਹੋ: ਹੋ ਜਾਓ ਸਾਵਧਾਨ! ਪੰਜਾਬ 'ਚ ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8